ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਦੀ ਚੜ੍ਹਦੀ ਕਲਾ ਲਈ ਬਠਿੰਡਾ 'ਚ ਕੀਤੀ ਅਰਦਾਸ - ਗੁਰਦੁਆਰਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ
🎬 Watch Now: Feature Video
ਬਠਿੰਡਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਨੂੰ ਹਾਲ ਹੀ ਵਿੱਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਦਿੱਤੀ ਹੈ। ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ, ਦੀ ਚੜ੍ਹਦੀ ਕਲਾ ਲਈ ਅੱਜ ਬਠਿੰਡਾ ਦੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਵਿੱਚ ਅਰਦਾਸ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਕਾਂਗਰਸੀ ਆਗੂਆਂ ਤੇ ਸਿੱਧੂ ਸਮਰਥਕਾਂ ਵੱਲੋਂ ਹਾਜ਼ਰੀ ਲਵਾਈ ਗਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ ਇਸ ਮੌਕੇ ਹਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਬੁਲੰਦ ਆਵਾਜ਼ ਅਤੇ ਨਿਧੜਕ ਉੱਤੇ ਇਮਾਨਦਾਰ ਲੀਡਰ ਹਨ। ਉਨ੍ਹਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਹੈ ਤਾਂ ਜੋ ਉਹ ਜੇਲ੍ਹ ਵਿੱਚ ਵੀ ਤੰਦਰੁਸਤ ਰਹਿਣ ਅਤੇ ਜਲਦ ਬਾਹਰ ਆ ਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ।