ਪੰਜਾਬ ਰੋਡਵੇਜ਼ ਤੇ ਪਨਬੱਸਾਂ 'ਚ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਹੋਇਆ ਸ਼ੁਰੂ - ਮਹਿਲਾਵਾਂ ਨੂੰ ਮੁਫ਼ਤ ਸਫ਼ਰ ਹੋਇਆ ਸ਼ੁਰੂ
🎬 Watch Now: Feature Video
ਜਲੰਧਰ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਐਲਾਨ ਕੀਤਾ ਗਿਆ ਸੀ ਕਿ 1 ਅਪ੍ਰੈਲ ਤੋਂ ਪੰਜਾਬ ਰੋਡਵੇਜ਼ ਤੇ ਪਨਬੱਸਾਂ ਵਿੱਚ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ। ਜਲੰਧਰ ਦੇ ਬੱਸ ਸਟੈਂਡ ਵਿਖੇ ਮਹਿਲਾਵਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੋ ਸਰਕਾਰ ਨੇ ਪੰਜਾਬ ਦੀ ਹਰ ਮਹਿਲਾ ਨੂੰ ਮੁਫਤ ਸਫ਼ਰ ਦੀ ਸੁਵਿਧਾ ਮਿਲੇਗੀ, ਖਾਸਕਰ ਉਨ੍ਹਾਂ ਨੂੰ ਜਿਨ੍ਹਾਂ ਨੇ ਆਪਣੇ ਕਾਰੋਬਾਰ ਜਾਂ ਨੌਕਰੀ ਸਬੰਧੀ ਇੱਕ ਸ਼ਹਿਰ ਤੋਂ ਦੂਸਰੇ ਸ਼ਹਿਰ ਵਿੱਚ ਜਾਣਾ ਹੁੰਦਾ ਹੈ ਤੇ ਇਸ ਦੇ ਨਾਲ ਮਹਿਲਾਵਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਇਸ ਸਬੰਧੀ ਬੱਸ ਦੇ ਕੰਡਕਟਰ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਇਹ ਆਦੇਸ਼ ਦਿੱਤੇ ਗਏ ਹਨ ਕਿ ਮਹਿਲਾਵਾਂ ਨੂੰ ਪੰਜਾਬ ਦੀ ਹੱਦ ਤੱਕ ਹੀ ਫ੍ਰੀ ਸਫਰ ਦੀ ਸਹੂਲਤ ਮਿਲੇਗੀ। ਉਸ ਨੇ ਕਿਹਾ ਕਿ ਫ੍ਰੀ ਸਫ਼ਰ ਲਈ ਮਹਿਲਾਵਾਂ ਦੇ ਕੋਲ ਪੰਜਾਬ ਦੀ ਸਨਾਖਤ ਹੋਣੀ ਲਾਜ਼ਮੀ ਹੋਵੇਗਾ।