ਗੜ੍ਹਸ਼ੰਕਰ ਦੀ ਪੁਲਿਸ ਤੇ ਸਿਹਤ ਵਿਭਾਗ ਨੇ ਲੋਕਾਂ ਦੇ ਕੀਤੇ ਕੋਰੋਨਾ ਟੈਸਟ - conducted corona tests on people
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11087558-thumbnail-3x2-bdj.jpg)
ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੂਰਨ ਤੌਰ 'ਤੇ ਸਖਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉੱਥੇ ਹੀ ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਦੇ ਵਿੱਚ ਪੂਰਨ ਤੌਰ 'ਤੇ ਸਖ਼ਤੀ ਨਜ਼ਰ ਆ ਰਹੀ ਹੈ। ਇੱਥੇ ਐਸਐਚਓ ਮਾਹਿਲਪੁਰ ਸਤਵਿੰਦਰ ਸਿੰਘ ਅਤੇ ਐਸਐਮਓ ਬਲਵਿੰਦਰ ਸਿੰਘ ਦੀ ਅਗਵਾਈ ਦੇ ਵਿੱਚ ਮੁੱਖ ਹਾਈਵੇਅ ਦੇ ਉੱਪਰ ਨਾਕਾ ਲਗਾਕੇ ਕੋਰੋਨਾ ਵਾਇਰਸ ਦੀ ਉਲੰਘਣਾਂ ਕਰਨ ਵਾਲੇ ਦੇ ਚਲਾਨ ਕੱਟੇ ਜਾ ਰਹੇ ਹਨ ਤੇ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਸਕ ਵੀ ਵੰਡੇ ਜਾ ਰਹੇ ਹਨ।