ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ - Garhshankar police
🎬 Watch Now: Feature Video
Garhshankar police arrested two youths ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਅਤੇ ਕਾਰਤੂਸਾਂ ਸਮੇਤ 2 ਲੋਕਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ Garhshankar police ਦੇ ਐਸ.ਐਚ.ਓ ਜਰਨੈਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਅਤੇ ਮੇਰੀ ਨਿਗਰਾਨੀ ਹੇਠ ਏ.ਐਸ.ਆਈ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਨਾਲ ਟੀ ਪੁਆਇੰਟ ਭੱਜਲਾਂ ਉੱਤੇ ਨਾਕੇਬੰਦੀ ਦੌਰਾਨ ਇਹ ਵੱਡੀ ਕਾਰਵਾਈ ਕੀਤੀ ਗਈ ਹੈ।