ਗੜ੍ਹਸ਼ੰਕਰ: ਅਣਪਛਾਤੇ ਨੌਜਵਾਨਾਂ ਨੇ ਪੰਜਾਬ ਰੋਡਵੇਜ਼ ਦੀ ਬੱਸ ਦੇ ਸ਼ੀਸ਼ੇ ਤੋੜੇ - ਗੜ੍ਹਸ਼ੰਕਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8048417-thumbnail-3x2-hsp.jpg)
ਗੜ੍ਹਸ਼ੰਕਰ: ਸ਼ਹਿਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ ਕਰਦਿਆਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਨੁਕਸਾਨ ਪਹੁੰਚਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਾਮ ਨੂੰ ਪੰਜਾਬ ਰੋਡਵੇਜ਼ ਚੰਡੀਗੜ ਤੋਂ ਪਠਾਨਕੋਟ ਨੂੰ ਜਾਂਦੇ ਸਮੇਂ ਗੜਸ਼ੰਕਰ ਤੋਂ ਗੁਜ਼ਰ ਰਹੀ ਸੀ। ਬੱਸ ਦੇ ਡਰਾਈਵਰ ਮਲਕੀਤ ਸਿੰਘ ਨੇ ਦੱਸਿਆ ਕਿ ਬੱਸ ਰੇਲਵੇ ਫਾਟਕ ਕੋਲੋਂ ਲੰਘ ਰਹੀ ਸੀ ਤਾਂ ਇੱਕ ਮੋਟਰਸਾਈਕਲ ਸਵਾਰ 3 ਨੌਜਵਾਨਾਂ ਵੱਲੋਂ ਲਲਕਾਰੇ ਮਾਰੇ ਗਏ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਕੋਲ ਪਹੁੰਚੇ ਤਾਂ ਮੋਟਰਸਾਈਕਲ ਸਵਾਰਾਂ ਨੇ ਬਿਨ੍ਹਾਂ ਕਿਸੇ ਵਜ੍ਹਾ ਬੱਸ ਦੇ ਸਾਹਮਣੇ ਵਾਲਾ ਅਤੇ ਆਲੇ-ਦੁਆਲੇ ਦੇ ਸ਼ੀਸ਼ੇ ਭੰਨਣੇ ਸ਼ੁਰੂ ਕਰ ਦਿੱਤੇ ਤੇ 4-5 ਸ਼ੀਸ਼ੇ ਭੰਨ ਕੇ ਦਾਣਾ ਮੰਡੀ ਵੱਲ ਨੂੰ ਫਰਾਰ ਹੋ ਗਏ। ਇਸ ਘਟਨਾ ਦੀ ਇਤਲਾਹ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਡਰਾਈਵਰ ਵੱਲੋਂ ਆਈ ਸ਼ਿਕਾਇਤ 'ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।