Giddarbaha:ਹੈਰੋਇਨ ਅਤੇ ਕਾਰ ਸਮੇਤ ਪਤੀ-ਪਤਨੀ ਕਾਬੂ - NDPS
🎬 Watch Now: Feature Video

ਸ੍ਰੀ ਮੁਕਤਸਰ ਸਾਹਿਬ:ਗਿੱਦੜਬਾਹਾ ਦੀ ਪਲਿਸ ਨੇ ਨਾਕੇਬੰਦੀ (Blockade) ਦੌਰਾਨ ਇਕ ਸਵਿੱਫਟ ਕਾਰ ਦੀ ਚੈਕਿੰਗ ਕੀਤੀ ਗਈ ਜਿਸ ਵਿਚ ਪਤੀ-ਪਤਨੀ ਕੋਲੋਂ 15 ਗ੍ਰਾਮ ਹੈਰੋਇਨ ਅਤੇ 25 ਹਜ਼ਾਰ ਰੁਪਏ ਦੀ ਡਰੱਗ ਮਨੀ (Drug Money) ਬਰਾਮਦ ਕੀਤੀ ਗਈ ਹੈ।ਇਸ ਬਾਰੇ ਜਾਂਚ ਅਧਿਕਾਰੀ ਹਰਜੀਤ ਸਿੰਘ ਮਾਨ ਨੇ ਦੱਸਿਆਹੈ ਕਿ ਪੁਲਿਸ ਪਾਰਟੀ ਵੱਲੋਂ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ।ਇਸ ਦੌਰਾਨ ਇਕ ਸਵਿੱਫਟ ਕਾਰ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿਚੋਂ 15 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ 25 ਹਜ਼ਾਰ ਰੁਪਏ ਬਰਾਮਦ ਕੀਤੀ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਇਸ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।ਪੁਲਿਸ ਦਾ ਕਹਿਣਾ ਹੈ ਕਿ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।