ਕੋਰੋਨਾ ਵਾਇਰਸ: ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ - roper Coronavirus latest news
🎬 Watch Now: Feature Video
ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਾਲ ਪੀੜਤ ਲੋਕਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ। ਇਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕਰਦਿਆਂ ਕਈ ਠੋਸ ਕਦਮ ਚੁੱਕੇ ਹਨ। ਹੁਣ ਪੰਜਾਬ ਸਰਕਾਰ ਨੇ ਪੂਰੇ ਸੂਬੇ ਦੇ ਵਿੱਚ ਨਿੱਜੀ ਅਤੇ ਸਰਕਾਰੀ ਬੱਸਾਂ ਨੂੰ ਭਲਕੇ ਤੋਂ ਬੰਦ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਜਿੱਥੇ ਸਕੂਲ, ਕਾਲਜ, ਯੂਨੀਵਰਸਿਟੀਆਂ, ਜਿੰਮ ਅਤੇ ਕਲੱਬ ਆਦਿ 31 ਮਾਰਚ ਤੱਕ ਬੰਦ ਕੀਤੇ ਗਏ ਸਨ। ਇਸ ਤੋਂ ਇਲਾਵਾ ਆਟੋ ਰਿਕਸ਼ਾ ਵਾਲੇ ਵੀ ਬਾਜ਼ਾਰ ਦੇ ਵਿੱਚ ਨਹੀਂ ਜਾ ਸਕਣਗੇ।