ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਡੀਆਂ ਵਿੱਚ ਕਿਸਾਨ ਲਿਆ ਰਹੇ ਫਸਲ - ਰੋਪੜ ਦੀ ਦਾਣਾ ਮੰਡੀ
🎬 Watch Now: Feature Video
ਰੋਪੜ ਦੀ ਦਾਣਾ ਮੰਡੀ ਦੇ ਵਿਚ ਅੱਜ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਵਲੋਂ ਮੰਡੀ ਵਿਚ ਫ਼ਸਲ ਲੈ ਕੇ ਆਏ ਕਿਸਾਨ ਦਾ ਮੂੰਹ ਮਿੱਠਾ ਕਰਕੇ ਫ਼ਸਲ ਦੀ ਮੁਬਾਰਕਬਾਦ ਦਿੱਤੀ ਅਤੇ ਖਰੀਦ ਸ਼ੁਰੂ ਕੀਤੀ ਗਈ। ਇਸ ਦੌਰਾਨ ਵਿਧਾਇਕ ਵਲੋਂ ਮੰਡੀ ਦੀਆਂ ਸਹੂਲਤਾਂ ਸਬੰਧੀ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਮੰਗ ਵੀ ਕੀਤੀ ਗਈ ਕਿ ਝੋਨੇ ਵਿਚ ਨਮੀ ਦੀ ਮਾਤਰਾ ਵਿਚ ਇਜ਼ਾਫਾ ਕੀਤਾ ਜਾਵੇ। ਇਸ ਦੌਰਾਨ ਵਿਧਾਇਕ ਦਾ ਕਹਿਣਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ।