ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀ ਕੀਤੀ ਕੜੀ ਨਿੰਦਾ - ਪੰਜਾਬ ਸਰਕਾਰ ਦੀ ਕੀਤੀ ਕੜੀ ਨਿੰਦਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12099010-605-12099010-1623418061073.jpg)
ਜਲੰਧਰ: ਰੋਸ ਪ੍ਰਦਰਸ਼ਨ ਕਰ ਰਹੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ (Government School Teachers Union) ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਨੇ ਕਿਹਾ, ਕਿ ਉਹ ਲਗਾਤਾਰ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਬੇਨਤੀ ਕਰ ਰਹੇ ਹਨ, ਪਰ ਪੰਜਾਬ ਸਰਕਾਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ, ਅਤੇ ਉਲਟਾਂ ਅਧਿਆਪਕਾਂ (Teachers) ‘ਤੇ ਲਾਠੀਚਾਰਜ ਤੇ ਕਾਨੂੰਨੀ ਕਾਰਵਾਈ ਕਰਨ ‘ਤੇ ਤੁਲੀ ਹੋਈ ਹੈ। ਜੋ ਕਿ ਪੰਜਾਬ ਸਰਕਾਰ ਦਾ ਅੜੀਅਲ ਰਵੱਈਆ ਸਾਹਮਣੇ ਦਿਖਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਹਾ ਸੀ, ਕਿ ਉਹ ਘਰ ਘਰ ਨੌਕਰੀ ਦੇਣਗੇ, ਪਰ ਨੌਕਰੀ ਦੇਣਾ ਤਾਂ ਦੂਰ ਦੀ ਗੱਲ ਹੈ, ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਲੋਕਾਂ ਦੇ ਰੋਜ਼ਗਾਰ ਖੋਹਣ ਦੇ ਇਲਜ਼ਾਮ ਲਾਏ ਹਨ