ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ਰਧਾਲੂਆਂ ਦਾ ਜਥਾ ਅਰਦਾਸ ਕਰ ਪਾਕਿਸਤਾਨ ਲਈ ਹੋਇਆ ਰਵਾਨਾ - ਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ
🎬 Watch Now: Feature Video
ਅੰਮ੍ਰਿਤਸਰ: ਦੂਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਦਰਬਾਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਵਿਸ਼ੇਸ਼ ਯਾਤਰਾ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਆਈ ਐੱਚ ਏ ਫਾਊਂਡੇਸ਼ਨ ਕਲਕੱਤਾ ਵੱਲੋਂ ਸੰਗਤ ਦਾ ਜਥਾ ਰਵਾਨਾ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਵਿੱਚ ਦੂਸਰੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਦੇਸ਼ਾਂ ਵਿਦੇਸ਼ਾਂ ਤੋਂ ਸੰਗਤ ਇਥੇ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜਿਹੜਾ ਸਾਨੂੰ ਆਪਣੇ ਗੁਰੂ ਧਾਮਾ ਵਿਚ ਜਾ ਕੇ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ।