ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਪੱਕਾ ਕਰੇ ਸਰਕਾਰ - ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ
🎬 Watch Now: Feature Video
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਸੋਮਵਾਰ ਨੂੰ ਕਾਲਜਾਂ ’ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬਿਨਾਂ ਕਿਸੇ ਸ਼ਰਤ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਕਾਲਜ਼ਾਂ ’ਚ ਮੁਕੰਮਲ ਹੜਤਾਲ ਕਰਕੇ ਕਲਾਸਾਂ ਦਾ ਬਾਈਕਾਟ ਕੀਤਾ ਗਿਆ, ਜਿਸ ਤਹਿਤ ਸਥਾਨਕ ਸਰਕਾਰੀ ਰਜਿੰਦਰਾ ਕਾਲਜ਼ ਦੇ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸਰਕਾਰ ਪ੍ਰਤੀ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਉਹ ਪਿਛਲੇ ਡੇਢ ਦਹਾਕੇ ਤੋਂ ਲਗਭਗ ਸਾਰੇ ਸਰਕਾਰੀ ਕੰਮ ਪੂਰੀ ਤਨਦੇਹੀ ਨਾਲ ਕਰਦੇ ਹੋਏ ਸਰਕਾਰੀ ਕਾਲਜ਼ਾਂ ਨੂੰ ਚਲਾ ਰਹੇ ਹਨ, ਪ੍ਰੰਤੂ ਸਰਕਾਰਾਂ ਉਨ੍ਹਾਂ ਨੂੰ ਲਗਾਤਾਰ ਆਰਥਿਕ , ਮਾਨਸਿਕ ਅਤੇ ਸਮਾਜਿਕ ਸ਼ੋਸ਼ਣ ਕਰਦੀਆਂ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਾਲਜ਼ਾਂ ’ਚ ਕੰਮ ਕਰਦੇ ਫੈਕਲਟੀ ਸਹਾਇਕ ਪ੍ਰੋਫੈਸਰ ਨੌਕਰੀ ਲੱਗਣ ਦੀ ਉਮਰ ਹੱਦ ਵੀ ਲੰਘਾ ਚੁੱਕੇ ਹਨ ਅਤੇ ਆਪਣੇ ਪਰਿਵਾਰਾ ਦਾ ਪਾਲਣ ਪੋਸਣ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ। ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਇਸ ਪੱਤਰ ਨੂੰ ਰੱਦ ਕਰਕੇ ਸਮੂਹ ਗੈਸਟ ਫੈਕਲਟੀ ਲੈਕਚਰਾਰਾਂ ਦੇ ਭਵਿੱਖ ਨੂੰ ਨਾ ਰੁਸ਼ਨਾਇਆ ਤਾਂ ਉਹ ਆਰ ਜਾਂ ਪਾਰ ਦਾ ਸੰਘਰਸ਼ ਲੜਨਗੇ।