Gurdaspur:ਅਕਾਲੀ ਦਲ ਅਤੇ ਬਸਪਾ ਨੇ ਰਵਨੀਤ ਬਿੱਟੂ ਖਿਲਾਫ਼ ਕੀਤੀ ਲਿਖਤੀ ਸ਼ਿਕਾਇਤ - ਵਿਵਾਦਿਤ ਬਿਆਨ
🎬 Watch Now: Feature Video
ਗੁਰਦਾਸਪੁਰ:ਪੰਜਾਬ ਭਰ ਵਿਚ ਅਕਾਲੀ ਦਲ (Akali Dal) ਅਤੇ ਬਸਪਾ (BSP) ਦੁਆਰਾ ਰਵਨੀਤ ਸਿੰਘ ਬਿੱਟੂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਇਸ ਨੂੰ ਲੈ ਕੇ ਗੁਰਦਾਸਪੁਰ ਵਿਚ ਅਕਾਲੀ ਦਲ ਅਤੇ ਬਸਪਾ ਦੁਆਰਾ ਪੁਲਿਸ ਨੂੰ ਲਿਖਤੀ ਸ਼ਿਕਾਇਤ (Written complaint)ਦਿੱਤੀ ਗਈ ਅਤੇ ਕਾਰਵਾਈ ਦੀ ਮੰਗ ਕੀਤੀ।ਰਵਨੀਤ ਬਿੱਟੂ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਲਗਾਤਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਦਾ ਕਹਿਣਾ ਹੈ ਕਿ ਬਿੱਟੂ ਦਾ ਵਿਵਾਦਿਤ ਬਿਆਨ ਨਿੰਦਣਯੋਗ ਹੈ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਰਵਨੀਤ ਬਿੱਟੂ ਦੇ ਖਿਲਾਫ਼ ਲਿਖਤੀ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਹੈ।