ਐਸਸੀ ਸਕਾਲਰਸ਼ਿਪ ਦੇ ਸ਼ੁਰੂਆਤ ਲਈ ਕਾਂਗੜ ਨੇ ਕੈਪਟਨ ਦਾ ਕੀਤਾ ਧੰਨਵਾਦ - ਭਗਵਾਨ ਵਾਲਮੀਕਿ
🎬 Watch Now: Feature Video
ਮਾਨਸਾ: ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਦੇ ਮੌਕੇ ਐਸਸੀ ਵਿਦਿਆਰਥੀਆਂ ਲਈ ਡਾ. ਬੀ ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਸ਼ੁਰੂਆਤ ਕੀਤੀ। ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਆਯੋਜਨ ਵਰਚੂਅਲ ਲਾਂਚਿੰਗ ਸਮਾਰੋਹ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਐਸਸੀ ਵਿਦਿਆਰਥੀਆਂ ਦੇ ਲਈ ਕੈਪਟਨ ਸਰਕਾਰ ਨੇ ਨਵੀਂ ਸਕਾਲਰਸ਼ਿਪ ਸਕੀਮ ਦੇ ਤਹਿਤ ਢਾਈ ਲੱਖ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਹੈ। ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।