ਪਾਲਕੀ ਸਾਹਿਬ ਦੇ ਦਰਸ਼ਨ ਕਰਨ ਲਈ ਖੜੇ ਬਜ਼ੁਰਗ ਨਾਲ ਕੁੱਟਮਾਰ, ਦੇਖੋ ਵੀਡੀਓ - amritsar latest news
🎬 Watch Now: Feature Video
ਅੰਮ੍ਰਿਤਸਰ ਦੀ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਵੱਲੋਂ ਇੱਕ ਗੁਰਸਿੱਖ ਬਜ਼ੁਰਗ ਦੇ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਹ ਘਟਨਾ 17 ਅਗਸਤ ਦਰਬਾਰ ਸਾਹਿਬ ਦੇ ਅੰਦਰ ਅੰਮ੍ਰਿਤ ਵੇਲੇ ਦੀ ਦੱਸੀ ਜਾ ਰਹੀ ਹੈ ਜਿਸ ਵਿੱਚ ਐਸਜੀਪੀਸੀ ਦੇ ਸੇਵਾਦਾਰਾਂ ਵੱਲੋਂ ਗੁਰਸਿੱਖ ਬਜ਼ੁਰਗ ਨੂੰ ਕੁੱਟਿਆ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਾਲਕੀ ਸਾਹਿਬ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਵਾਇਰਲ ਹੋਈ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਬਜ਼ੁਰਗ ਸਿੱਖ ਦਰਬਾਰ ਸਾਹਿਬ ਦਰਸ਼ਨ ਕਰਨ ਲਈ ਜੰਗਲੇ ਵਿੱਚੋਂ ਲੰਘ ਗਿਆ ਸੀ ਉਸ ਤੋਂ ਬਾਅਦ ਇਹ ਗੁੰਡਾਗਰਦੀ ਦੇਖਣ ਨੂੰ ਮਿਲੀ।