ਗਵਾਲੀਅਰ 'ਚ ਤੇਜ਼ ਰਫਤਾਰ ਕਾਰ ਨੇ 4 ਨੌਜਵਾਨਾਂ ਨੂੰ ਮਾਰੀ ਟੱਕਰ, ਦੇਖੋ ਭਿਆਨਕ ਵੀਡੀਓ - ਤੇਜ਼ ਰਫਤਾਰ ਕਾਰ ਨੇ 4 ਨੌਜਵਾਨਾਂ ਨੂੰ ਟੱਕਰ ਮਾਰੀ
🎬 Watch Now: Feature Video
ਗਵਾਲੀਅਰ: ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਥਾਣਾ ਖੇਤਰ ਵਿੱਚ ਇੱਕ ਬੇਕਾਬੂ ਕਾਰ ਨੇ ਸੜਕ ਦੇ ਕਿਨਾਰੇ ਖੜ੍ਹੇ 4 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੇ ਨੌਜਵਾਨ ਛਾਲ ਮਾਰ ਕੇ ਦੂਰ ਜਾ ਡਿੱਗੇ। ਚਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ। ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇੱਕ ਸਫ਼ੈਦ ਰੰਗ ਦੀ ਕਾਰ ਤੇਜ਼ ਰਫ਼ਤਾਰ ਵਿੱਚ ਆ ਕੇ ਨੌਜਵਾਨਾਂ ਨੂੰ ਟੱਕਰ ਮਾਰਦੀ ਹੈ। ਕਾਰ ਇੱਕ ਪਲ ਲਈ ਰੁਕਦੀ ਹੈ ਅਤੇ ਫਿਰ ਕਾਹਲੀ ਨਾਲ ਹਜ਼ੀਰਾ ਚੌਰਾਹੇ ਵੱਲ ਭੱਜਦੀ ਹੈ। ਖਾਸ ਗੱਲ ਇਹ ਹੈ ਕਿ ਇਹ ਹਾਦਸਾ ਸੂਬੇ ਦੇ ਊਰਜਾ ਮੰਤਰੀ ਪ੍ਰਦਿਊਮਨ ਤੋਮਰ ਦੇ ਘਰ ਨੇੜੇ ਵਾਪਰਿਆ ਹੈ। ਜ਼ਖਮੀ ਦੀ ਸ਼ਿਕਾਇਤ 'ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤੱਕ ਮੁਲਜ਼ਮ ਫੜਿਆ ਨਹੀਂ ਗਿਆ ਹੈ। ਪੁਲਿਸ ਕਾਰ ਦੇ ਨੰਬਰ ਦੇ ਆਧਾਰ ’ਤੇ ਇਸ ਦੇ ਮਾਲਕ ਦੀ ਭਾਲ ਕਰ ਰਹੀ ਹੈ।