ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਪਿੱਛੇ ਕਾਂਗਰਸ ਦਾ ਹੱਥ: ਵਿਰਸਾ ਸਿੰਘ ਵਲਟੋਹਾ - ਬੇਅਦਬੀ ਕਰਾਉਣ ਦੀ ਕੋਸ਼ਿਸ਼
🎬 Watch Now: Feature Video
ਤਰਨਤਾਰਨ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਤਰਨਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼ ਦੇ ਪਿੱਛੇ ਕਾਂਗਰਸ ਪਾਰਟੀ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਚੋਣਾਂ ਦੇ ਨੇੜੇ ਕਾਂਗਰਸ ਪਾਰਟੀ ਵੱਲੋਂ ਅਜਿਹੀ ਕੋਝੀ ਹਰਕਤ ਕੀਤੀ ਜਾਂਦੀ ਰਹੀ ਹੈ। ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਇੱਕ ਸੋਚੀ ਸਾਂਝੀ ਸਾਜ਼ਿਸ਼ ਤਹਿਤ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਬੇਅਦਬੀ ਕਰਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਤੇ ਝੂਠਾ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਖ਼ੁਦ ਹੱਥ ਜੋੜ ਕੇ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗ ਕੇ ਗਿਆ ਸੀ।