ਸਹੁਰੇ ਪਰਿਵਾਰ ਤੋਂ ਤੰਗ ਮਹਿਲਾ ਨੇ ਕੀਤੀ ਸੀ ਖੁਦਕੁਸ਼ੀ,ਪਤੀ ਗ੍ਰਿਫ਼ਤਾਰ - ਦਹੇਜ ਲਈ ਲਗਾਤਾਰ ਤੰਗ ਪ੍ਰੇਸ਼ਾਨ
🎬 Watch Now: Feature Video
ਗੜ੍ਹਸ਼ੰਕਰ: ਬੀਤੇ ਦਿਨੀ ਗੜ੍ਹਸ਼ੰਕਰ ਦੇ ਪਿੰਡ ਮੈਰਾ ਵਿਖੇ 30 ਸਾਲ ਦੀ ਜਸਪ੍ਰੀਤ ਕੌਰ ਪਤਨੀ ਬਲਵਿੰਦਰ ਸਿੰਘ ਨੇ ਅਪਣੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਕੋਈ ਜਹਰੀਲੀ ਦਵਾਈ ਖਾਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ। ਇਸ ਸਬੰਧੀ ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਵੱਲੋਂ ਥਾਣਾ ਗੜ੍ਹਸ਼ੰਕਰ ਵਿਖੇ ਇਕੱਠੇ ਹੋਕੇ ਉਸ ਦੀ ਮੌਤ ਲਈ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਲੜਕੀ ਨੂੰ ਉਸ ਦੇ ਸਹੁਰਾ ਪਰਿਵਾਰ ਵੱਲੋਂ ਦਹੇਜ ਲਈ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਇਲਜਾਮ ਲਾਇਆ ਕਿ ਉਨ੍ਹਾਂ ਦੀ ਲੜਕੀ ਦਾ ਗਲਾ ਘੁੱਟ ਕੇ ਉਸ ਨੂੰ ਜਹਰੀਲੀ ਦਵਾਈ ਖਾਣ ਲਈ ਮਜਬੂਰ ਕੀਤਾ ਗਿਆ ਅਤੇ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਸਬੰਧੀ ਅੱਜ ਥਾਣਾ ਗੜ੍ਹਸ਼ੰਕਰ ਵਿਖੇ ਐਸ.ਐਚ.ਓ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਮ੍ਰਿਤਕ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਜਸਵੰਤ ਰਾਏ ਵਾਸੀ ਮੈਰਾ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।