ਸੰਦੋਆ ਨੂੰ ਪਾਰਟੀ ਵਿੱਚ ਸ਼ਾਮਲ ਕਰਨ 'ਤੇ ਹਾਲੇ ਕੋਈ ਵਿਚਾਰ ਨਹੀਂ: ਹਰਪਾਲ ਚੀਮਾ - punjab aam adami party latest news
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਰੋਪੜ ਤੋਂ ਆਮ ਆਦਮੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈਣ 'ਤੇ ਵਿਰੋਧੀ ਧਿਰ ਦੇ ਨੇਤਾ ਅਤੇ ਆਪ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਜ਼ਰੀਏ ਹੀ ਪਤਾ ਲੱਗਿਆ ਹੈ ਕਿ ਵਿਧਾਇਕ ਅਮਰਜੀਤ ਸਿੰਘ ਸੰਦੋਆ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਆਮ ਆਦਮੀ ਪਾਰਟੀ ਵਿੱਚ ਵਾਪਸੀ ਬਾਰੇ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਬੈਠ ਕੇ ਇਸਦਾ ਫ਼ੈਸਲਾ ਲਿਆ ਜਾਵੇਗਾ ਕਿ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ਵਿੱਚ ਵਾਪਸ ਲੈਣਾ ਹੈ ਜਾਂ ਨਹੀਂ। ਹਰਪਾਲ ਚੀਮਾ ਨੇ ਕਿਹਾ ਕਿ ਉਹ ਪੰਜਾਬ ਭਰ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਇਕ ਹਲਕੇ ਵਿੱਚ ਮੀਟਿੰਗਾਂ ਕਰ ਰਹੇ ਹਨ ਤੇ ਪਾਰਟੀ ਪ੍ਰਤੀ ਲੋਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।