ਉਮੀਦਵਾਰ ਐਲਾਣੇ ਜਾਣ ਤੋਂ ਬਾਅਦ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਹਰਸਿਮਰਤ ਬਾਦਲ - ਬਠਿੰਡਾ
🎬 Watch Now: Feature Video
ਬਠਿੰਡਾ: ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ ਅਧਿਾਕਾਰਕ ਤੌਰ 'ਤੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਅਕਾਲੀ ਦਲ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਵੀ ਅਧਿਕਾਰਕ ਤੌਰ 'ਤੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਕਰ ਦਿੱਤਾ ਗਿਆ ਹੈ।