ਸਿਹਤ ਵਿਭਾਗ ਕਾਮਿਆਂ ਨੇ ਮੁੱਖ ਮੰਤਰੀ ਦਾ ਸਾੜਿਆ ਪੁਤਲਾ - department workers
🎬 Watch Now: Feature Video
ਅੰਮ੍ਰਿਤਸਰ: 6 ਵੇਂ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਮੁਲਾਜ਼ਮਾਂ ਅਤੇ ਡਾਕਟਰਾਂ ਵੱਲੋਂ ਡਾਕਟਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਦਾ ਪੋਸਟਮਾਰਟਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਡਾ. ਰਾਕੇਸ਼ ਕੁਮਾਰ ਸ਼ਰਮਾ ਚੈਅਰਮੈਨ ਹੈਲਥ ਵਰਕਰ ਐਸੋਸੀਏਸ਼ਨ ਅਤੇ ਸਟਾਫ ਨਰਸ ਸਰਬਜੀਤ ਕੌਰ ਨੇ ਦੱਸਿਆ ਕਿ ਹਮੇਸ਼ਾ ਤੋਂ ਪੇਅ ਕਮਿਸ਼ਨ ਮੁਲਾਜਮਾਂ ਦੇ ਹੱਕਾਂ ਵਿੱਚ ਹੁੰਦਾ ਹੈ, ਪਰ ਇਸ ਵਾਰ ਸਰਕਾਰ ਨੇ ਪੇਅ ਕਮਿਸ਼ਨ ਜ਼ਰੀਏ ਸਾਡੇ ਹੱਕ ਖੋਣ ਦੀ ਰਣਨੀਤੀ ਤਿਆਰ ਕੀਤੀ ਹੈ।