ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਨਾਮਜ਼ਦਾਂ ਦੀ ਫ਼ਰੀਦਕੋਟ ਅਦਾਲਤ 'ਚ ਪੇਸ਼ੀ ਅੱਜ - ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੇਸ਼ੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5070368-thumbnail-3x2-faridkot.jpg)
ਫ਼ਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਜ਼ਿਲ੍ਹਾ ਅਤੇ ਸ਼ੈਸ਼ਨ ਅਦਾਲਤ ਫ਼ਰੀਦਕੋਟ ਵਿਚ ਪੇਸ਼ੀ ਹੋਵੇਗੀ। ਜਿਸ ਵਿੱਚ ਨਾਮਜ਼ਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਪੀ ਬਲਜੀਤ ਸਿੰਘ ਸਿੱਧੂ, ਐਸਪੀ ਪਰਮਜੀਤ ਸਿੰਘ ਪੰਨੂੰ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਅਤੇ ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਹੋ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਮਾਣਯੋਗ ਅਦਾਲਤ ਵਿਚ ਅੱਜ ਸਾਰੇ ਨਾਮਜ਼ਦਾਂ ਤੇ ਦੋਸ਼ ਤੈਅ ਕਰਨ ਨੂੰ ਲੈ ਕੇ ਬਹਿਸ ਹੋ ਸਕਦੀ ਹੈ।