ਡਿਊਟੀ ਦੌਰਾਨ ਹੋਮਗਾਰਡ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ - Home Guard employee dies of heart attack
🎬 Watch Now: Feature Video

ਫਿਰੋਜ਼ਪੁਰ: ਥਾਣਾ ਸਿਟੀ ਜ਼ੀਰਾ ਵਿਖੇ ਡਿਊਟੀ ਦੌਰਾਨ ਹੋਮਗਾਰਡ ਦੇ ਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੀ ਐੱਸਐੱਚਓ ਦੀਪਕਾ ਰਾਣੀ ਨੇ ਦੱਸਿਆ ਕਿ ਹੋਮਗਾਰਡ ਦੇ ਮੁਲਾਜ਼ਮ ਗੁਰਬਚਨ ਸਿੰਘ (52) ਟਿੱਬਾ ਬਸਤੀ ਜ਼ੀਰਾ ਜੋ ਕਿ ਰਾਤ ਸਮੇਂ ਖਜਾਨੇ ਵਿੱਚ ਡਿਊਟੀ ਕਰ ਰਹੇ ਸਨ, ਜਦੋਂ ਸਵੇਰ ਹੋਣ ’ਤੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਦੇਖਿਆ ਉਹ ਡਿੱਗੇ ਪਏ ਸਨ ਤਾਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਜ਼ੀਰਾ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਮ੍ਰਿਤਕ ਮੁਲਾਜ਼ਮ ਦੇ ਲੜਕੇ ਦੇ ਬਿਆਨਾਂ ’ਤੇ ਪੁਲਿਸ ਵੱਲੋਂ 174 ਦੀ ਕਾਰਵਾਈ ਕਰ ਕੇ ਲਾਸ਼ ਪਰਿਵਾਰ ਨੂੰ ਦੇ ਦਿੱਤੀ ਗਈ ਹੈ। ਗੁਰਬਚਨ ਸਿੰਘ ਦਾ ਅੰਤਿਮ ਸਸਕਾਰ ਸਲਾਮੀ ਦੇ ਕੇ ਪੂਰੇ ਮਾਣ ਸਤਿਕਾਰ ਨਾਲ ਕੀਤਾ ਗਿਆ। ਪਰਿਵਾਰ ਵੱਲੋਂ ਮੰਗ ਕੀਤੀ ਗਈ ਉਨ੍ਹਾਂ ਦੇ ਪਰਿਵਾਰ ਦੇ ਇਕ ਬੱਚੇ ਨੂੰ ਸਰਕਾਰੀ ਨੌਕਰੀ ਤੇ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ।
TAGGED:
ਸਰਕਾਰੀ ਹਸਪਤਾਲ ਜ਼ੀਰਾ