ਕਾਨੂੰਨ ਵਿਵਸਥਾ ਨੂੰ ਲੈਕੇ ਭਾਜਪਾ ਆਗੂ ਨੇ ਘੇਰੀ ਮਾਨ ਸਰਕਾਰ, ਚੁੱਕੇ ਇਹ ਵੱਡੇ ਸਵਾਲ - ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਬਲਾਕ ਮਾਹਿਲਪੁਰ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਿਲਬਾਗ ਰਾਏ ਬੀਜੇਪੀ ਆਗੂ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ ਅਤੇ ਪੰਜਾਬ ਜੰਗਲਰਾਜ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਜਿੰਨ੍ਹੇ ਦਿਨ ਹੋਏ ਹਨ ਉਸਤੋਂ ਵੱਧ ਪੰਜਾਬ ਵਿੱਚ ਕਤਲ ਹੋ ਚੁੱਕੇ ਹਨ। ਪੰਜਾਬ ਸਰਕਾਰ ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਅੱਜ ਤੱਕ ਇੱਕ ਵੀ ਵਾਧਾ ਪੂਰਾ ਨਹੀਂ ਕਰ ਸਕੀ, ਜਿਸਦੇ ਕਾਰਨ ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਗਰੂਰ ਦੀ ਜ਼ਿਮਨੀ ਚੋਣ ਦੇ ਵਿੱਚ ਬੀਜੇਪੀ ਦੇ ਉਮੀਦਵਾਰ ਕੇਵਲ ਢਿਲੋਂ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨਗੇ, ਕਿਉਂਕਿ ਲੋਕਾਂ ਨੂੰ ਇਸ ਗੱਲ ਦਾ ਪਤਾ ਚੱਲ ਚੁੱਕਿਆ ਹੈ ਕਿ ਬੀਜੇਪੀ ਹੀ ਇੱਕ ਵਿਕਲਪ ਹੈ ਜੋ ਅਮਨ ਸ਼ਾਂਤੀ ਕਾਇਮ ਰੱਖ ਸਕਦੀ ਹੈ।
TAGGED:
ਪੰਜਾਬ ਵਿੱਚ ਕਤਲ