ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ - Death of spouse
🎬 Watch Now: Feature Video
ਹੁਸ਼ਿਆਰਪੁਰ: ਹਾਈਵੇ ਟਾਂਡਾ ਉੜਮੁੜ-ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ (Highway Tanda Uramur-Jalandhar Pathankot National Highway) 'ਤੇ ਇੰਡੀਅਨ ਆਇਲ ਪੈਟਰੋਲ ਪੰਪ (Indian Oil Petrol Pump) ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ‘ਤੇ ਸਵਾਰ ਪਤੀ-ਪਤਨੀ ਦੀ ਮੌਤ (Death of spouse) ਹੋ ਗਈ। ਦਰਅਸਲ ਪਿਛਲੋਂ ਆ ਰਹੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ (Death of spouse) ਹੋ ਗਈ। ਜਿਸ ਦੌਰਾਨ ਟਰੱਕ ਚਾਲਕ ਟਰੱਕ ਸਮੇਤ ਫਰਾਰ ਹੋਣ 'ਚ ਸਫ਼ਲ ਹੋ ਗਿਆ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਟਰੱਕ ਚਾਲਕ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।