ਜ਼ਿਮਨੀ ਚੋਣਾਂ ਦੇ ਜੋ ਵੀ ਨਤੀਜੇ ਆਉਣਗੇ ਉਸ ਲਈ ਮੈਂ ਜ਼ਿੰਮੇਵਾਰ: ਭਗਵੰਤ ਮਾਨ - punjab election news
🎬 Watch Now: Feature Video
ਆਮ ਆਦਮੀ ਪਾਰਟੀ ਦਾ ਪਿਛਲੀਆਂ ਚੋਣਾਂ ਵਿੱਚ ਪ੍ਰਦਰਸ਼ਨ ਕਾਫੀ ਖ਼ਰਾਬ ਰਿਹਾ ਸੀ ਪਰ ਇਸ ਖ਼ਰਾਬ ਪ੍ਰਦਰਸ਼ਨ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਪਰ ਭਗਵੰਤ ਮਾਨ ਨੇ ਇਸ ਵਾਰ ਸਪੱਸ਼ਟ ਕਰ ਦਿੱਤਾ ਹੈ ਕਿ ਇਨ੍ਹਾਂ ਜ਼ਿਮਨੀ ਚੋਣਾਂ ਦੇ ਜੋ ਵੀ ਨਤੀਜੇ ਆਉਣਗੇ ਉਸ ਲਈ ਉਹ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵੀ ਆਮ ਆਦਮੀ ਪਾਰਟੀ ਵੱਲੋਂ ਸਭ ਤੋਂ ਜ਼ਿਆਦਾ ਸਵਾਲ ਸਰਕਾਰ ਦੇ ਸਾਹਮਣੇ ਚੁੱਕੇ ਗਏ ਹਨ। ਉੱਥੇ ਹੀ ਮਾਨ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਦੇ ਵਿੱਚ ਰਾਜਨੀਤੀ ਨਹੀ ਹੋਣੀ ਚਾਹੀਦੀ। ਸਿਆਸੀ ਪਾਰਟੀਆਂ ਨੂੰ ਇਸ ਦਾ ਕ੍ਰੈਡਿਟ ਨਹੀਂ ਲੈਣਾ ਚਾਹੀਦਾ। ਉੱਥੇ ਹੀ ਭਗਵੰਤ ਮਾਨ ਨੇ 'ਇਕ ਦੇਸ਼ ਇਕ ਭਾਸ਼ਾ" ਦੇ ਵਿਵਾਦ 'ਤੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਕੋਈ ਹੋਰ ਸਾਨੀ ਨਹੀਂ।