ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਭਵਿੱਖ ਲਈ ਹਰ ਲੜਾਈ ਲੜਾਂਗਾ: ਰਵਿੰਦਰ ਸਿੰਘ - ਸਰਕਾਰ ਆਪਣੇ ਘਰ-ਘਰ ਰੁਜ਼ਗਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9244936-thumbnail-3x2-fdk.jpg)
ਫ਼ਰੀਦਕੋਟ: ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰ ਰਹੇ ਸਮੁੱਚੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਭਵਿੱਖ ਲਈ ਹਰ ਲੜਾਈ ਲੜਾਂਗਾ। ਇਹ ਪ੍ਰਗਟਾਵਾ ਸਰਕਾਰੀ ਕਾਲਜ ਗੈਸਟ ਫੈਕਲਟੀ ਦੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਵੱਲੋਂ ਫ਼ਰੀਦਕੋਟ ਵਿੱਖੇ ਸੂਬਾ ਪੱਧਰੀ ਕਮੇਟੀ ਦੀ ਇਕੱਤਰਤਾ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਬਾਵਜੂਦ ਸਰਕਾਰੀ ਕਾਲਜਾਂ ਵਿੱਚ ਕੰਮ ਕਰਨ ਵਾਲੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਨਿਗੁਣੀਆਂ ਤਨਖ਼ਾਹਾਂ ਤੇ ਆਪਣਾ ਜੀਵਨ ਬਸਰ ਕਰ ਰਹੇ ਹਨ। ਇਸ ਮੌਕੇ ਸੂਬਾ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਘਰ-ਘਰ ਰੁਜ਼ਗਾਰ ਦੇ ਵਾਅਦੇ ਨੂੰ ਨਿਭਾਉਂਦਿਆਂ ਸਮੁੱਚੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਨੂੰ ਸੁਰੱਖਿਅਤ ਕਰਕੇ ਮੁੱਢਲੀ ਤਨਖ਼ਾਹ ਦੇ ਨਾਲ ਡੀਏ ਦੇਣਾ ਤੁਰੰਤ ਸ਼ੁਰੂ ਕੀਤਾ ਜਾਵੇ।