ਫ਼ਰੀਦਕੋਟ: ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਦੇਰੀ ਲਈ ਹਲਕਾ ਵਿਧਾਇਕ ਜ਼ਿੰਮੇਵਾਰ - ਕੰਮੇਆਣਾ ਰੋਡ ਮਾਮਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8357423-thumbnail-3x2-ddd.jpg)
ਫ਼ਰੀਦਕੋਟ: ਸਹਿਰ ਵਿੱਚ ਲੋਕ ਜਨਸ਼ਕਤੀ ਪਾਰਟੀ ਨੇ ਲੰਮੇ ਸਮੇਂ ਤੋਂ ਲਟਕੇ ਵਿਕਾਸ ਕਾਰਜਾਂ ਲਈ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਤਵਾਰ ਨੂੰ ਪਾਰਟੀ ਦਫ਼ਤਰ ਦੇ ਉਦਘਾਟਨ ਦੌਰਾਨ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਫ਼ਰੀਦਕੋਟ ਤੋਂ ਕੰਮੇਆਣਾ ਰੋਡ ਦਾ ਕੰਮ 15 ਦਿਨਾਂ ਦੇ ਅੰਦਰ ਸ਼ੁਰੂ ਨਾ ਹੋਇਆ ਤਾਂ ਡੀਸੀ ਫ਼ਰੀਦਕੋਟ ਅਤੇ ਹਲਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।