ਅੰਮ੍ਰਿਤਸਰ ਨਗਰ ਨਿਗਮ ਦੀ ਸਰਕਾਰੀ ਥਾਂ 'ਤੇ ਕੁੱਝ ਲੋਕਾਂ ਨੇ ਕੀਤਾ ਨਜਾਇਜ਼ ਕਬਜ਼ਾ - ਸ਼੍ਰੋਮਣੀ ਅਕਾਲੀ ਦਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9529682-thumbnail-3x2-aasr.jpg)
ਅੰਮ੍ਰਿਤਸਰ: ਕਾਲੇ ਘਣੂਪੁਰ ਵਿਖੇ ਨਗਰ ਨਿਗਮ ਦੀ ਸਰਕਾਰੀ ਥਾਂ 'ਤੇ ਕੁੱਝ ਲੋਕਾਂ ਵੱਲੋਂ ਨਜਾਇਜ਼ ਕਬਜ਼ੇ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸ਼ਿਕਾਇਤ ਨੂੰ ਲੈ ਕੇ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਨੇ ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੂੰ ਸ਼ਿਕਾਇਤ ਦੀ ਕਾਪੀ ਸੌਪੀ। ਇਸ ਸਬੰਧੀ ਆਗੂਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਕੁੱਝ ਆਗੂਆਂ ਵੱਲੋਂ ਨਗਰ ਨਿਗਮ ਦੀ ਕਰੋੜਾਂ ਰੁਪਏ ਦੀ ਸਰਕਾਰੀ ਜ਼ਮੀਨ 'ਤੇ ਕੁੱਝ ਲੋਕਾਂ ਵੱਲੋਂ ਮਿਲ ਕੇ ਕਬਜ਼ਾ ਕਰਵਾਇਆ ਜਾ ਰਿਹਾ ਹੈ। ਉਥੇ ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਇਹ ਨਜਾਇਜ਼ ਕਬਜੇ ਨਾ ਰੋਕੇ ਗਏ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਖਿਲਾਫ਼ ਵੱਡਾ ਸੰਘਰਸ਼ ਕੀਤਾ ਜਾਵੇਗਾ।