ਬੱਗਾ ਮਾਮਲੇ ’ਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ... - Tejinder Bagga arrest case
🎬 Watch Now: Feature Video
ਲੁਧਿਆਣਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਲੁਧਿਆਣਾ ਦੇ ਸਨਅਤਕਾਰਾਂ ਨੂੰ ਮਿਲਣ ਲਈ ਪਹੁੰਚੇ ਹਾਲਾਂਕਿ ਅਧਿਕਾਰਕ ਤੌਰ ’ਤੇ ਮੀਡੀਆ ਨੂੰ ਨਹੀਂ ਸੱਦਿਆ ਗਿਆ ਸੀ ਪਰ ਹਰਪਾਲ ਚੀਮਾ ਨੇ ਮੀਡੀਆ ਨਾਲ ਬਹੁਤੀ ਗੱਲ ਨਾ ਕਰਦਿਆਂ ਸਿਰਫ਼ ਕਿਹਾ ਕਿ ਲੁਧਿਆਣਾ ਦੇ ਸਅਨਤਕਾਰ ਦੇ ਨਾਲ ਅਗਾਮੀ ਬਜਟ ਨੂੰ ਲੈਕੇ ਬੈਠਕ ਕੀਤੀ ਹੈ। ਚੀਮਾ ਨੇ ਕਿਹਾ ਕਿ ਇਸ ਮੀਟਿੰਗ ਰਾਹੀਂ ਸੁਝਾਅ ਲਏ ਗਏ ਹਨ ਤਾਂ ਜੋ ਬਜਟ ਦੇ ਵਿੱਚ ਸਨਅਤਕਾਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸ਼ਾਮਿਲ ਕੀਤਾ ਜਾ ਸਕੇ ਅਤੇ ਬਜਟ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸਦੇ ਨਾਲ ਹੀ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਨੂੰ ਵੱਲੋਂ ਗ੍ਰਿਫਤਾਰ ਕਰਨ ਅਤੇ ਫਿਰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨਾਲ ਹੋਏ ਵਿਵਾਦ ਨੂੰ ਲੈਕੇ ਹਰਪਾਲ ਚੀਮਾ ਨੇ ਕਿਹਾ ਮਾਮਲਾ ਕੋਰਟ ਦੇ ਵਿਚਾਰ ਅਧੀਨ ਹੈ ਇਸ ਕਰਕੇ ਉਹ ਇਸ ਮਾਮਲੇ ’ਤੇ ਬਹੁਤਾ ਕੁਝ ਨਹੀਂ ਬੋਲਣਾ ਚਾਹੁੰਦੇ। ਇਸ ਮੌਕੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਵਿਰੋਧੀ ਕਹਿ ਰਹੇ ਹਨ ਕਿ ਇਹ ਸਭ ਸਿਆਸੀ ਬਦਲਾਖੋਰੀ ਹੈ ਤਾਂ ਉਨ੍ਹਾਂ ਕਿਹਾ ਅਜਿਹਾ ਕੁਝ ਨਹੀਂ ਹੈ।