ਫਤਿਹਜੰਗ ਬਾਜਵਾ ਨੇ ਸੁਨੀਲ ਜਾਖੜ ਨੂੰ ਭਾਜਪਾ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ - Sunil Jakhar leaving Congress party
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-15286119-1007-15286119-1652538524941.jpg)
ਲੁਧਿਆਣਾ: ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਕਾਂਗਰਸ ਤੋਂ ਭਾਜਪਾ ’ਚ ਸ਼ਾਮਿਲ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਸੁਨੀਲ ਜਾਖੜ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸੂਝਵਾਨ ਅਤੇ ਸੀਨੀਅਰ ਲੀਡਰਾਂ ਦੀ ਹਮੇਸ਼ਾ ਹੀ ਲੋੜ ਰਹਿੰਦੀ ਹੈ। ਬਾਜਵਾ ਨੇ ਕਿਹਾ ਕਿਾ ਇਸ ਸਬੰਧੀ ਹਾਈ ਕਮਾਨ ਇਸ ’ਤੇ ਫੈਸਲਾ ਲਵੇਗੀ ਪਰ ਮੈਂ ਉਨ੍ਹਾਂ ਨੂੰ ਜ਼ਰੂਰ ਆਪਣੇ ਵੱਲੋਂ ਭਾਜਪਾ ’ਚ ਸ਼ਾਮਿਲ ਹੋਣ ਦਾ ਸੱਦਾ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪਤਨ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੁਨੀਲ ਜਾਖੜ ਦੇ ਕਾਂਗਰਸ ਛੱਡਣ ਨਾਲ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ। ਉਧਰ ਫਤਹਿਜੰਗ ਸਿੰਘ ਬਾਜਵਾ ਨੇ ਵੀ ਕਿਹਾ ਕਿ ਅਗਲੀ ਗਾਜ ਨਵਜੋਤ ਸਿੰਘ ਸਿੱਧੂ ’ਤੇ ਵੀ ਡਿੱਗ ਸਕਦੀ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅੱਜ ਮੰਥਨ ਹੋ ਰਿਹਾ ਹੈ ਪਰ ਮੰਥਨ ਦੇ ਵਿੱਚ ਪਾਰਟੀ ਦੇ ਖ਼ਿਲਾਫ਼ ਜਾਣ ਵਾਲੇ ਸਾਰੇ ਲੀਡਰਾਂ ਨੂੰ ਬਾਹਰ ਦਾ ਰਸਤਾ ਦਿਖਾਉਣ ਸਬੰਧੀ ਫੈਸਲੇ ਹੋ ਰਹੇ ਹਨ।