ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ’ਤੇ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ, ਕਿਹਾ... - Joginder Ugrahan on the Budget
🎬 Watch Now: Feature Video
ਬਰਨਾਲਾ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਸਾਲਾਨਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਹਰ ਵਰਗ ਨਾਲ ਸਲਾਹ ਮਸ਼ਵਰਾ ਕਰਕੇ ਇਹ ਬਜਟ ਤਿਆਰ ਕੀਤਾ ਹੈ ਪ੍ਰੰਤੂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨਾਂ ਦੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਵੀ ਇਸ ਬਜਟ ਤੋਂ ਕੋਈ ਉਮੀਦ ਦਿਖਾਈ ਨਹੀਂ ਦੇ ਰਹੀ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸਾਡੇ ਤੋਂ ਕਿਸੇ ਸਰਕਾਰ ਨੇ ਬਜਟ ਸਬੰਧੀ ਕੋਈ ਸਲਾਹ ਨਹੀਂ ਮੰਗੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੀ ਹੋਈ ਗੱਲ ਵੀ ਪੂਰੀ ਨਹੀਂ ਕੀਤੀ ਜਾਂਦੀ, ਜਦਕਿ ਸਰਕਾਰ ਕੋਲ ਜਦੋਂ ਮੰਗ ਰੱਖਦੇ ਹਾਂ ਤਾਂ ਸਰਕਾਰ ਦਾ ਇੱਕੋ ਰਾਗ ਹੁੰਦਾ ਹੈ ਕਿ ਖਜ਼ਾਨਾ ਖਾਲੀ ਹੈ।