ਬਿਜਲੀ ਦੇ ਲੱਗ ਰਹੇ ਕੱਟਾਂ ’ਤੇ ਵੇਖੋ ਕੀ ਬੋਲੇ ਮੰਤਰੀ ਹਰਭਜਨ ਸਿੰਘ ETO ? - ਰੋਪੜ ਤੇ ਤਲਵੰਡੀ ਸਾਬੋ ਦਾ ਥਰਮਲ ਪਲਾਟ ਬੰਦ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾਉਂਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਦਾ ਬਿਜਲੀ ਸੰਕਟ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਵਧੀ ਗਰਮੀ ਦੇ ਚੱਲਦੇ ਪਿਛਲੇ ਸਾਲ ਦੇ ਮੁਕਾਬਲੇ ਸੂਬੇ ਵਿੱਚ ਬਿਜਲੀ ਦੀ ਮੰਗ 40 ਫੀਸਦ ਵਧੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਸੰਕਟ ਪੰਜਾਬ ਵਿੱਚ ਹੀ ਨਹੀਂ ਪੂਰੇ ਦੇਸ਼ ਵਿੱਚ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਤਕਨੀਕੀ ਖਰਾਬੀ ਕਾਰਨ ਪਿਛਲੇ ਦਿਨਾਂ ਵਿੱਚ ਰੋਪੜ ਤੇ ਤਲਵੰਡੀ ਸਾਬੋ ਦਾ ਥਰਮਲ ਪਲਾਟ ਬੰਦ ਹੋ ਗਿਆ ਸੀ ਜਿਸ ਕਾਰਨ ਸੂਬੇ ਵਿੱਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਈ। ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸੰਕਟ ਵਿਚਾਲੇ ਰਾਹਤ ਪੰਜਾਬ ਵਾਸੀਆਂ ਲਈ ਇਹ ਹੈ ਕਿ ਸਖ਼ਤ ਮਿਹਨਤ ਤੋਂ ਬਾਅਦ ਰੋਪੜ ਥਰਮਲ ਪਲਾਟ ਚਾਲੂ ਕਰ ਦਿੱਤਾ ਗਿਆ ਹੈ ਜਦਕਿ ਤਲਵੰਡੀ ਥਰਮਲ ਪਲਾਟ ਨੂੰ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਪਿਛਲੀਆਂ ਸਰਕਾਰ ਉੱਪਰ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਸ ਸੀਜਨ ਲਈ ਕੋਈ ਤਿਆਰੀ ਨਹੀਂ ਕੀਤੀ ਸੀ ਜਿਸ ਕਰਕੇ ਸਾਡੇ ਦਰਪੇਸ਼ ਇਹ ਸਮੱਸਿਆ ਆ ਰਹੀ ਹੈ।