ਪਟਿਆਲਾ ਘਟਨਾ ਨੂੰ ਲੈ ਕੇ ਹੁਸ਼ਿਆਰਪੁਰ ਪ੍ਰਸ਼ਾਸਨ ਚੌਕਸ - ਪਟਿਆਲਾ ਜ਼ਿਲ੍ਹੇ ਵਿੱਚ ਸਥਿਤੀ ਹੁਣ ਕਾਬੂ ਹੇਠ
🎬 Watch Now: Feature Video
ਹੁਸ਼ਿਆਰਪੁਰ: ਪਟਿਆਲਾ ਵਿੱਚ ਵਾਪਰੀ ਘਟਨਾ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਅਫਵਾਹਾਂ ’ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਵਿਖੇ ਵਾਪਰੇ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਿਤੀ ਹੁਣ ਕਾਬੂ ਹੇਠ ਹੈ। ਡਿਪਟੀ ਕਮਿਸ਼ਨਰ ਨੇ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਗਲਤ ਜਾਣਕਾਰੀ ਸੋਸ਼ਲ ਮੀਡੀਆ ’ਤੇ ਨਾ ਫੈਲਾਈ ਜਾਵੇ, ਕਿਉਂਕਿ ਇਸ ਨਾਲ ਸਥਿਤੀ ਹੋਰ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਸਮਾਜ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ, ਇਸ ਲਈ ਅਫਵਾਹਾਂ ’ਤੇ ਯਕੀਨ ਨਾ ਕਰਦੇ ਹੋਏ ਭੜਕਾਹਟ ਵਿੱਚ ਨਾ ਆਇਆ ਜਾਵੇ।