ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ - Fatehgarh Sahib UPDATE

🎬 Watch Now: Feature Video

thumbnail

By

Published : Oct 5, 2022, 8:29 PM IST

ਫਤਿਹਗੜ੍ਹ ਸਾਹਿਬ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ water supply and sanitation contract workers ਪੰਜਾਬ ਅਤੇ ਪਾਵਰਕੌਮ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਬਿਜਲੀ ਬੋਰਡ ਦੇ ਆਗੂ ਜਸਪਾਲ ਸਿੰਘ ਨੇ ਦੱਸਿਆ ਕੀ ਪੰਜਾਬ ਸਰਕਾਰ ਦੇ ਰਾਵਣ ਰੂਪੀ ਪੁਤਲਾ ਫੂਕ ਕੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਤੋ ਰੋਸ ਮਾਰਚ ਕੀਤਾ ਗਿਆ। ਠੇਕਾ ਮੁਲਾਜ਼ਮ ਸੰਘਰਸ ਮੋਰਚਾ ਪੰਜਾਬ ਵੱਲੋ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਇੰਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ, ਕੰਪਨੀਆਂ ਅਧੀਨ ਸਾਲਾਂ  ਤੋਂ ਕੰਮ ਕਰਦੇ ਵਰਕਰਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਬਿਨਾ ਭੇਂਦਭਾਵ ਦੇ ਪੱਕੇ ਕਰਵਾਉਣ ਲਈ 7 ਅਕਤੂਬਰ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਧੂਰੀ ਵਿਖੇ ਸਟੇਟ ਹਾਈਵੇ ਜਾਮ ਕਰਨ ਦਾ ਸੰਘਰਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ’ਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸਪਲਾਈ ਕਾਮੇ ਪਰਿਵਾਰਾਂ ਸਮੇਤ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.