ਫਿਲੌਰ ’ਚ ਕੁਝ ਸ਼ਰਾਰਤੀ ਅਨਸਰਾਂ ਨੇ ਹਵਨ ਕੁੰਡ ਦੀ ਕੀਤੀ ਭੰਨ ਤੋੜ - vandalized the Havan Kund
🎬 Watch Now: Feature Video
ਜਲੰਧਰ: ਕਸਬਾ ਫਿਲੌਰ ਦੇ ਪਿੰਡ ਤੂਰਾ ਵਿਖੇ ਪ੍ਰਾਚੀਨ ਸ਼ਿਵ ਮੰਦਿਰ ਦੇ ਹਵਨ ਕੁੰਡ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੰਨ ਤੋੜ ਕੀਤੀ ਗਈ, ਜਿਸ ਤੋਂ ਬਾਅਦ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਦਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਕਰ ਰਹੇ ਸੰਸਥਾ ਦੇ ਮੈਬਰਾਂ ਨੇ ਕਿਹਾ ਕਿ ਇਹ ਸਭ ਪਿੰਡ ਦੇ ਸਰਪੰਚ ਦੇ ਕਹਿਣ ’ਤੇ ਹੋਇਆ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਪਹੁੰਚ ਗਿਆ ਸੀ, ਉਨ੍ਹਾਂ ਨੇ ਮਾਹੌਲ ਖ਼ਰਾਬ ਹੋਣ ਤੋਂ ਬਚਾ ਲਿਆ। ਪਿੰਡ ਦੇ ਸਰਪੰਚ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਨੌਜਵਾਨਾਂ ਵਲੋਂ ਹਵਨ ਕੁੰਡ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਜੋ ਕਿ ਪੰਚਾਇਤ ਵੱਲੋਂ ਠੀਕ ਕਰਵਾ ਦਿੱਤਾ ਗਿਆ ਹੈ।