ਬੇਅਦਬੀ ਮਾਮਲੇ 'ਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਿੱਤਾ ਆਪਣਾ ਪ੍ਰਤੀਕਰਮ - ਵੈਬ ਚੈਨਲ ਨਾਲ ਸਬੰਧਿਤ ਪੱਤਰਕਾਰ
🎬 Watch Now: Feature Video
ਰੂਪਨਗਰ: ਬੀਤੇ ਦਿਨੀਂ ਲੁਧਿਆਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਬਾਰੇ ਆਪਣਾ ਪ੍ਰਤੀਕਰਮ ਦਿੰਦੀਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਗੱਲ ਜਾਂਚ ਤੋਂ ਬਾਦ ਸਾਹਮਣੇ ਆਈ ਹੈ ਕਿ ਇਕ ਵੈਬ ਚੈਨਲ ਨਾਲ ਸਬੰਧਿਤ ਪੱਤਰਕਾਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਦੇ ਪਿੱਛੇ ਉਸ ਦਾ ਕੀ ਮਕਸਦ ਹੈ ਇਹ ਵੀ ਸਾਹਮਣੇ ਆਉਣ ਚਾਹੀਦਾ ਹੈ। ਉਨ੍ਹਾਂ ਕਿਹਾ ਇਸ ਦੇ ਲਈ ਇਸ ਘਟਨਾ ਦੀ ਤਹਿ ਤੱਕ ਜਾਣ ਦੀ ਲੋੜ ਹੈ।