ਚੋਰੀ ਦੀਆਂ 9 ਲਗਜ਼ਰੀ ਗੱਡੀਆਂ ਸਮੇਤ ਕਾਬੂ - ਨਾਰਕੋਟਿਕ ਸੈੱਲ ਦੇ ਇੰਚਾਰਜ ਗੁਰਦਿਆਲ ਸਿੰਘ
🎬 Watch Now: Feature Video
ਤਰਨ ਤਾਰਨ: ਨਾਰਕੋਟਿਕ ਸੈੱਲ ਪੁਲਿਸ ਨੇ ਕਾਰ ਚੋਰੀ ਕਰਨ ਵਾਲੇ ਗਿਰੋਹ ਦੇ ਇੱਕ ਮੈਂਬਰ ਨੂੰ ਕਾਬੂ ਕੀਤਾ। ਪੁਲਿਸ ਨੇ ਇਸ ਕੋਲੋਂ 9 ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਪੀ ਨਾਰਕੋਟਿਕ ਸੈੱਲ ਦੇ ਇੰਚਾਰਜ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਾਰਕੋਟਿਕ ਸੈੱਲ ਦੇ ਇੰਚਾਰਜ ਗੁਰਦਿਆਲ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਕਸ਼ਮੀਰ ਸਿੰਘ ਉਰਫ ਬੌਬੀ ਨੂੰ ਚੋਰੀ ਦੀ ਕਰੇਟਾ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਸ਼ਮੀਰ ਸਿੰਘ ਦੀ ਨਿਸ਼ਾਨਦੇਹੀ 'ਤੇ ਲਗਜ਼ਰੀ ਕਾਰ ਬਰਾਮਦ ਕੀਤੀ ਹੈ ਜਦੋਂਕਿ ਪੁਲਿਸ 2 ਹੋਰ ਸਾਥੀਆਂ ਧਰਮਿੰਦਰ ਸਿੰਘ ਗੋਰਾ ਅਤੇ ਭੁਪਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।