ਮੌਸਮ ਵਿਭਾਗ ਦੇ ਅਲਰਟ ਨੇ ਕਿਸਾਨਾਂ ਦੇ ਸਾਹ ਸੂਤੇ ! - Increased anxiety of farmers
🎬 Watch Now: Feature Video
ਬਠਿੰਡਾ: ਮੌਸਮ ਵਿਭਾਗ ਵੱਲੋਂ ਦੋ ਦਿਨ ਪੰਜਾਬ ਵਿੱਚ ਮੌਸਮ ਖਰਾਬ ਰਹਿਣ ਦੇ ਜ਼ਾਹਰ ਕੀਤੇ ਖ਼ਦਸ਼ੇ ਤੋਂ ਬਾਅਦ ਮੰਡੀਆਂ ਵਿੱਚ ਫ਼ਸਲ ਲੈ ਕੇ ਬੈਠੇ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾ ਸਾਫ ਵੇਖੀ ਜਾ ਸਕਦੀ ਹੈ। ਖੁੱਲ੍ਹੇ ਅਸਮਾਨ ਥੱਲੇ ਪਈ ਫਸਲ ਦੀ ਜਿੱਥੇ ਕਿਸਾਨਾਂ ਵਲੋਂ ਦੇਖਰੇਖ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰੀ ਪ੍ਰਬੰਧਾਂ ਤੋਂ ਨਾਖੁਸ਼ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਭਾਵੇਂ ਲੱਖ ਦਾਅਵੇ ਕਰ ਰਹੀ ਹੈ ਕਿ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਪਰ ਅੱਜ ਵੀ ਉਨ੍ਹਾਂ ਦੀ ਫ਼ਸਲ ਖੁੱਲ੍ਹੇ ਅਸਮਾਨ ਥੱਲੇ ਪਈ ਹੈ। ਉਨ੍ਹਾਂ ਕਿਹਾ ਕਿ ਫਸਲ ਨੂੰ ਢੱਕਣ ਲਈ ਕਿਸੇ ਵੀ ਤਰ੍ਹਾਂ ਦੇ ਤਰਪਾਲਾਂ ਦਾ ਪ੍ਰਬੰਧ ਮਾਰਕੀਟ ਕਮੇਟੀ ਵੱਲੋਂ ਨਹੀਂ ਕੀਤਾ ਗਿਆ। ਆੜ੍ਹਤੀਆਂ ਦੇ ਸਹਿਯੋਗ ਨਾਲ ਕਿਸਾਨਾਂ ਵੱਲੋਂ ਆਪਣੀ ਫਸਲ ਦੀ ਦੇਖ ਰੇਖ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੁੱਲ੍ਹੇ ਅਸਮਾਨ ਥੱਲੇ ਪਈ ਫ਼ਸਲ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਤਰਪਾਲਾਂ ਅਤੇ ਮੰਡੀ ਵਿੱਚ ਬਣਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਮੰਡੀਆਂ ਵਿੱਚ ਆਈ ਕਣਕ ਮੌਸਮ ਦੀ ਮਾਰ ਹੇਠ ਨੁਕਸਾਨੀ ਨਾ ਜਾਵੇ।