ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦਾ ਵਧਿਆ ਰੇੜਕਾ - ਗੁਲਾਬੀ ਸੁੰਡੀ
🎬 Watch Now: Feature Video
ਬਠਿੰਡਾ: ਪਿਛਲ੍ਹੇ ਸਾਲ ਪੰਜਾਬ ਦੀ ਨਰਮਾ ਪੱਟੀ ਉਪਰ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਚਿੱਟੇ ਸੋਨੇ ਵਜੋਂ ਜਾਣੇ ਜਾਂਦੇ ਨਰਮੇ ਦੀ ਫਸਲ ਨੂੰ ਬਰਬਾਦ ਕਰਕੇ ਰੱਖ ਦਿੱਤਾ ਸੀ। ਕਿਸਾਨਾਂ ਵੱਲੋਂ ਲਗਾਤਾਰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ। ਜੋ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈਆਂ ਫਸਲਾਂ ਦੀ ਇਵਜ ਵਜੋਂ ਸਰਕਾਰ ਵੱਲੋਂ ਭੇਜਿਆ ਵੀ ਗਿਆ ਸੀ ਪਰ ਹੁਣ ਡਿਪਟੀ ਕਮਿਸ਼ਨਰ ਰਾਹੀਂ ਮਾਲ ਵਿਭਾਗ ਨੂੰ ਭੇਜੇ ਗਏ ਮੁਆਵਜ਼ੇ ਦੀ ਰਕਮ ਸਰਕਾਰ ਵੱਲੋਂ ਵਾਪਸ ਮੰਗਾਏ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਿਚ ਮੁੜ ਰੋਸ ਵਧ ਗਿਆ ਹੈ। ਬਠਿੰਡਾ ਦੇ ਚਿਲਡਰਨ ਪਾਰਕ ਵਿਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਬੈਠਕ ਕਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨ੍ਹਾਂ ਵਿੱਚ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ੇ ਦੀ ਅਦਾਇਗੀ ਨਾ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਪਹਿਲਾਂ ਹੀ ਸਰਕਾਰ ਵੱਲੋਂ 10-20 ਪ੍ਰਤੀਸ਼ਤ ਹੀ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾ ਰਿਹਾ।