ਕ੍ਰਾਈਮ ਬ੍ਰਾਂਚ ਵੱਲੋਂ ਅੰਤਰਰਾਜੀ ਵਾਹਨ ਚੋਰੀ ਕਰਨ ਵਾਲਾ ਗਿਰੋਹ ਕਾਬੂ - ਚੋਰੀ ਕਰਨ ਵਾਲਾ ਗਿਰੋਹ ਕਾਬੂ
🎬 Watch Now: Feature Video
ਚੰਡੀਗੜ੍ਹ: ਕ੍ਰਾਈਮ ਬ੍ਰਾਂਚ (Crime Branch) ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ। ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ (Inspector of Crime Branch) ਸਤਵਿੰਦਰ ਅਤੇ ਉਨ੍ਹਾਂ ਦੀ ਟੀਮ ਨੇ ਚੰਡੀਗੜ੍ਹ ਤੋਂ ਵਾਹਨ ਚੋਰੀ (Vehicle theft from Chandigarh) ਕਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਤੋਂ 8 ਵਾਹਨ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਅਕਸ਼ੈ (28), ਜੈਪਾਲ (23) ਅਤੇ ਰਾਹੁਲ (27) ਵਾਸੀ ਸੋਨੀਪਤ ਵਜੋਂ ਹੋਈ ਹੈ। ਪੁਲਿਸ ਨੇ ਸ਼ਨੀਵਾਰ ਨੂੰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ। ਮੁਲਜ਼ਮ ਕੋਡਿਡ ਚਿੱਪ (Coded chip) ਦੀ ਵਰਤੋਂ ਕਰਕੇ ਤਿੰਨ ਮਿੰਟਾਂ ਵਿੱਚ ਵਾਹਨ ਚੋਰੀ ਕਰ ਲੈਂਦੇ ਸਨ। ਇਸ ਤੋਂ ਬਾਅਦ ਬਿਹਾਰ ਵਿੱਚ ਇੱਕ ਲੱਖ ਤੋਂ ਡੇਢ ਲੱਖ ਰੁਪਏ ਵਿੱਚ ਗੱਡੀਆਂ ਵੇਚੀਆਂ ਗਈਆਂ।