ਇਜ਼ਰਾਈਲੀ ਰਾਜਦੂਤ ਨੌਰ ਗਿਲੋਣ ਆਪਣੀ ਪਤਨੀ ਸਮੇਤ ਦਰਬਾਰ ਸਾਹਿਬ ਹੋਏ ਨਤਮਸਤਕ - Naor Gilon along with his family
🎬 Watch Now: Feature Video
ਅੰਮ੍ਰਿਤਸਰ 'ਚ ਅੱਜ ਇਜ਼ਰਾਈਲੀ ਰਾਜਦੂਤ ਨੌਰ ਗਿਲੋਣ ਆਪਣੀ ਪਤਨੀ ਔਰਲੀ ਗਿਲੋਣ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜਿਥੇ ਉਨ੍ਹਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਵੀ ਮਾਣਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਕੇ ਮਨ ਨੂੰ ਅਲੌਕਿਕ ਸਾਂਤੀ ਮਿਲੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।