ਪਟਿਆਲਾ ਦੇ ਕਾਲੀ ਦੇਵੀ ਮੰਦਰ ਦੇ ਆਲੇ-ਦੁਆਲੇ ਵਧਾਈ ਸੁਰੱਖਿਆ, ਲਾਏ 100 ਸੀਸੀਟੀਵੀ ਕੈਮਰੇ - ਪਟਿਆਲਾ ਪੁਲਿਸ
🎬 Watch Now: Feature Video
ਪਟਿਆਲਾ : ਪਟਿਆਲਾ ਦੇ ਕਾਲੀ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਪਟਿਆਲਾ ਪੁਲਿਸ ਵੱਲੋ 100 ਤੋਂ ਵੱਧ ਪੋਰਟੇਬਲ ਸੀਸੀਟੀਵੀ ਕੈਮਰੇ ਲਾਏ ਗਏ ਹਨ। ਆਈਟੀਬੀਪੀ ਪੰਜਾਬ ਪੁਲਿਸ ਦੇ ਜਵਾਨ ਪਟਿਆਲਾ ਦੇ ਕਾਲੀ ਦੇਵੀ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਲਈ ਤੈਨਾਤ ਕੀਤੇ ਗਏ ਹਨ। ਪਟਿਆਲਾ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੀਸੀਟੀਵੀ ਕੈਮਰਿਆਂ ਦੀ ਨਜ਼ਰ ਨਾਲ ਪਟਿਆਲਾ ਪੁਲਿਸ ਚੱਪੇ-ਚੱਪੇ ਉੱਤੇ ਨਜ਼ਰ ਰੱਖ ਰਹੀ ਹੈ। ਕੁੱਝ ਦਿਨ ਪਹਿਲਾਂ ਹੋਈ ਹਿੰਸਾ ਨੂੰ ਲੈ ਕੇ ਪਟਿਆਲਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪੋਰਟੇਬਲ ਸੀਸੀਟੀਵੀ ਕੈਮਰਿਆਂ ਰਾਹੀਂ ਪੁਲਿਸ ਨਜ਼ਰ ਰੱਖ ਰਹੀ ਹੈ।