ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਦਾਣਾ ਮੰਡੀ ਦਾ ਕੀਤਾ ਦੌਰਾ - Chairman of the Marketing Committee
🎬 Watch Now: Feature Video
ਹੁਸ਼ਿਆਪੁਰ: ਗੜ੍ਹਸ਼ੰਕਰ ਤੋਂ ਵਿਧਾਇਕ (MLA from Garhshankar) ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੜ੍ਹਸ਼ੰਕਰ ਦੀ ਦਾਣਾ ਮੰਡੀ (Garhshankar's Dana Mandi) ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ (Chairman of the Marketing Committee) ਮੋਹਨ ਸਿੰਘ ਥਿਆੜਾ, ਨਗਰ ਕੌਂਸਲ ਗੜ੍ਹਸ਼ੰਕਰ ਵਾਈਸ ਪ੍ਰਧਾਨ ਸੋਮਨਾਥ ਬੰਗੜ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਆੜਤੀਆਂ ਅਤੇ ਕਿਸਾਨਾਂ ਤੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਅਸ਼ਵਾਸਨ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆੜਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।