ਜਲਾਲਾਬਾਦ ਹਮਲਾ: ਸੁਖਜਿੰਦਰ ਰੰਧਾਵਾ ਦੇ ਬਿਆਨ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ - ਸੁਖਜਿੰਦਰ ਸਿੰਘ ਰੰਧਾਵਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10484296-thumbnail-3x2-chd.jpg)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਦਿੱਤੇ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਨਿਖੇਧੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਹ ਬਿਆਨ ਦਿੱਤਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਹਮਲਾ ਖ਼ੁਦ ਆਪਣੇ 'ਤੇ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰੀਕੇ ਨਾਲ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਵੇਲੇ ਪਾਰਟੀ ਪ੍ਰਧਾਨ 'ਤੇ ਹਮਲਾ ਹੋਇਆ ਸੀ ਉਸ ਵੇਲੇ ਆਲ ਪਾਰਟੀ ਬੈਠਕ ਮੁੱਖ ਮੰਤਰੀ ਦੀ ਅਗਵਾਈ ਹੇਠ ਚੱਲ ਰਹੀ ਸੀ ਅਤੇ ਮੁੱਖ ਮੰਤਰੀ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਸ਼ਵਾਸ ਦਿੱਤਾ ਸੀ ਕਿ ਅਸੀਂ ਇਸ ਮੁੱਦੇ 'ਤੇ ਬਣਦੀ ਕਾਰਵਾਈ ਕਰਾਂਗੇ। ਉਸ ਵੇਲੇ ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੌਜੂਦ ਸਨ ਪਰ ਹੁਣ ਇਸ ਤਰੀਕੇ ਦੇ ਬਿਆਨ ਦੇ ਕੇ ਉਹ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।