ਵਾਲਮੀਕਿ ਅਤੇ ਰਵਿਦਾਸ ਭਾਈਚਾਰੇ ਵੱਲੋਂ ਜਲੰਧਰ ਬੰਦ - ਵਾਲਮੀਕਿ ਅਤੇ ਰਵਿਦਾਸ ਭਾਈਚਾਰੇ ਵੱਲੋਂ ਜਲੰਧਰ ਬੰਦ
🎬 Watch Now: Feature Video
ਜਲੰਧਰ: ਸ਼ਹਿਰ ’ਚ ਵਾਲਮੀਕਿ ਸਮਾਜ ਅਤੇ ਰਵਿਦਾਸੀਆ ਸਮਾਜ ਵੱਲੋਂ ਜਲੰਧਰ ਨੂੰ ਪੂਰਨ ਤੌਰ ’ਤੇ ਬੰਦ ਰੱਖਿਆ ਗਿਆ। ਇਸ ਸਬੰਧੀ ਸਮਾਜ ਦੀ ਤੜਕਸਾਰ ਪੁਲਿਸ ਨਾਲ ਇਕ ਮੀਟਿੰਗ ਹੋਈ ਸੀ ਇਸ ਦੌਰਾਨ ਉਨ੍ਹਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ। ਬੰਦ ਨੂੰ ਲੈ ਕੇ ਸਮਾਜ ਦੇ ਲੋਕਾਂ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਬੰਦ ਵਿੱਚ ਉਹ ਸਮਾਜ ਦਾ ਸਹਿਯੋਗ ਕਰਨ। ਦੂਜੇ ਪਾਸੇ ਜਲੰਧਰ ਦੇ ਚੱਪੇ-ਚੱਪੇ ’ਤੇ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਡੀਸੀਪੀ ਨਰੇਸ਼ ਡੋਗਰਾ ਨੇ ਕਿਹਾ ਕਿ ਸਵੇਰੇ ਉਨ੍ਹਾਂ ਦੀ ਵਾਲਮੀਕਿ ਅਤੇ ਰਵਿਦਾਸ ਸਮਾਜ ਦੇ ਲੋਕਾਂ ਨਾਲ ਗੱਲਬਾਤ ਹੋਈ ਹੈ ਜਿਸ ਵਿਚ ਇਹ ਖਾਸ ਹਿਦਾਇਤ ਦਿੱਤੀ ਗਈ ਹੈ ਜਲੰਧਰ ਬੰਦ ਦੌਰਾਨ ਕਿਸੇ ਵੀ ਇਸੇ ਤਰ੍ਹਾਂ ਦੀ ਕੋਈ ਹੁੱਲੜਬਾਜ਼ੀ ਜਾਂ ਫਿਰ ਹੱਥਾਂ ਵਿੱਚ ਕਿਰਪਾਨਾਂ ਅਤੇ ਹੋਰ ਹਥਿਆਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮਾਜ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਆਪਣਾ ਕੰਮ ਕਰਨ।