Jalandhar:ਐਕਟਿਵਾ ਲੈਕੇ ਫਰਾਰ ਹੋਏ ਚੋਰ ਦੀਆਂ ਤਸਵੀਰਾਂ ਸੀਸੀਟੀਵੀ ‘ਚ ਕੈਦ - Jalandhar

🎬 Watch Now: Feature Video

thumbnail

By

Published : Jul 19, 2021, 7:33 PM IST

ਜਲੰਧਰ: ਪੰਜਾਬ ਵਿੱਚ ਚੋਰੀ ਦੀਆਂ ਵਾਰਦਾਤਾ ਲਗਾਤਾਰ ਵੱਧ ਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਦੇ ਚੋਪੜਾ ਕਲੋਨੀ ਵਿੱਚੋਂ ਸਾਹਮਣੇ ਆਇਆ ਹੈ। ਜਿੱਥੇ ਦਿਨ ਦਿਹਾੜੇ ਚੋਰਾਂ ਵੱਲੋਂ ਐਕਟਿਵਾ ਚੋਰੀ ਕੀਤੀ ਗਈ ਹੈ। ਹਾਲਾਂਕਿ ਚੋਰੀ ਦੀ ਸਾਰੀ ਘਟਨਾ ਸੀਸੀਟੀਵੀ (CCTV) ਵਿੱਚ ਕੈਦ ਹੋ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਕਟਿਵਾ ਦੇ ਮਾਲਕ ਮੁਕੇਸ਼ ਕੁਮਾਰ ਨੇ ਦੱਸਿਆ, ਕਿ ਉਹ ਜਦੋਂ ਆਪਣੇ ਦਫ਼ਤਰ (Office) ਦੇ ਬਾਹਰ ਐਕਟਿਵਾ ਲਗਾ ਕੇ ਅੰਦਰ ਗਏ, ਤਾਂ ਬਾਹਰੋਂ ਇੱਕ ਚੋਰ ਉਨ੍ਹਾਂ ਦੀ ਐਕਟਿਵਾ ਲੈ ਕੇ ਫ਼ਰਾਰ ਹੋ ਗਿਆ। ਜਿਸ ਦੀ ਮੁਕੇਸ਼ ਕੁਮਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਦੇ ਆਧਾਰ ‘ਤੇ ਭਾਲ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.