ਜਲੰਧਰ ਪੁਲਿਸ ਨੇ 3 ਲੁਟੇਰੇ ਕੀਤੇ ਕਾਬੂ , ਲੁਟਿਆ ਹੋਇਆ ਸੋਨਾ ਬਰਾਮਦ - ਜਲੰਧਰ ਪੁਲਿਸ ਨੇ 3 ਲੁਟੇਰੇ ਕੀਤੇ ਕਾਬੂ
🎬 Watch Now: Feature Video
ਜਲੰਧਰ: ਕਮਿਸ਼ਨਰੇਟ ਪੁਲਿਸ ਨੇ ਆਸ ਪਾਸ ਦੇ ਇਲਾਕਿਆਂ ਵਿਚ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਲੁੱਟਿਆ ਹੋਇਆ ਸੋਨਾ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਹ ਤਿੰਨੇ ਲੁਟੇਰੇ ਕਪੂਰਥਲਾ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਵਿੱਚੋਂ ਮੇਨ ਯਸ਼ਵੀਰ ਉੱਪਰ ਪਹਿਲੇ ਵੀ ਲੁੱਟਾਂ ਖੋਹਾਂ ਅਤੇ ਨਸ਼ਾ ਤਸਕਰੀ ਦੇ ਨੌਂ ਮਾਮਲੇ ਦਰਜ ਹਨ। ਇਨ੍ਹਾਂ ਮੁਲਜ਼ਮਾਂ ਕੋਲੋਂ ਪੁਲਿਸ ਨੂੰ 8 ਵਾਲੀਆਂ ਦੇ ਸੈੱਟ ਅਤੇ 7 ਸੋਨੇ ਦੀਆਂ ਚੇਨਾਂ ਬਰਾਮਦ ਹੋਈਆਂ ਹਨ। ਪੁਲਿਸ ਮੁਤਾਬਕ ਫਿਲਹਾਲ ਇਨ੍ਹਾਂ ਦਾ ਰਿਮਾਂਡ ਲੈ ਕੇ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਏਗੀ ਤਾਂ ਕੀ ਇਨ੍ਹਾਂ ਵੱਲੋਂ ਕੀਤੀਆਂ ਗਈਆਂ ਹੋਰ ਵਾਰਦਾਤਾਂ ਦਾ ਵੀ ਪਤਾ ਲਗਾਇਆ ਜਾ ਸਕੇ।