ਹਥਿਆਰਾਂ ਦੀ ਨੋਕ ’ਤੇ ਲੁੱਟ ਕਰਨ ਵਾਲਾ ਗਿਰੋਹ ਗ੍ਰਿਫ਼ਤਾਰ - Jalandhar crime news
🎬 Watch Now: Feature Video
ਜਲੰਧਰ: ਸੂਬੇ ਵਿੱਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਜਲੰਧਰ ਵਿਖੇ ਲੁੱਟ ਦੇ ਮਾਮਲੇ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਪਿਛਲੇ ਦਿਨਾਂ ਵਿੱਚ ਫਾਸਟ ਫੂਡ ਦੀ ਦੁਕਾਨ ਉੱਪਰ ਹੋਈ ਲੁੱਟ ਮਾਮਲੇ ਨੂੰ ਸੁਲਝਾਉਂਦੇ ਹੋਏ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 23 ਅਪ੍ਰੈਲ ਨੂੰ ਮੋਟਰਸਾਇਕਲ ਸਵਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਉੱਪਰ ਫਾਸਟ ਫੂਡ ਦੇ ਦੁਕਾਨ ਮਾਲਕ ਤੋਂ ਲੁੱਟ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਲੁੱਟ ਦੇ ਮਾਮਲੇ ਵਿੱਚ ਉਨ੍ਹਾਂ ਚਾਰਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਹਥਿਆਰ ਅਤੇ ਨਗਦੀ ਬਰਾਮਦ ਕੀਤੀ ਗਈ ਹੈ। ਫਿਲਹਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।