ਨਾਜਾਇਜ਼ ਸ਼ਰਾਬ ਦਾ ਕਾਰੋਬਾਰੀ ਚੜ੍ਹਿਆ ਪੁਲਿਸ ਅੜਿੱਕੇ - Illegal liquor business in the hands of the police
🎬 Watch Now: Feature Video
ਜਲੰਧਰ: ਥਾਣਾ ਰਾਮਾਮੰਡੀ ਪੁਲਿਸ (Ramamandi Police Station) ਨੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ (Illicit alcohol smuggling) ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਤੋਂ 25 ਪੇਟੀਆ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਪੁਲਿਸ ਅਫ਼ਸਰ (Police officer) ਨੇ ਦੱਸਿਆ ਕਿ ਉਨ੍ਹਾਂ ਨੂੰ ਮੁਲਜ਼ਮ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਨਾਕੇਬੰਦੀ ਕਰਕੇ ਮੁਲਜ਼ਮ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾਂ ਹਾਸਲ ਕੀਤੀ ਹੈ। ਪੁਲਿਸ ਮੁਤਾਬਿਕ ਮੁਲਜ਼ਮ ਸਿਰ ਪਹਿਲਾਂ ਵੀ 4 ਪਰਚੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।