ਜਲੰਧਰ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਰੁੱਧ ਟਰੱਕ ਯੂਨੀਅਨ ਵੱਲੋਂ ਪ੍ਰਦਰਸ਼ਨ - jalandhar protest
🎬 Watch Now: Feature Video
ਜਲੰਧਰ: ਕੇਂਦਰ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਟਰੱਕ ਯੂਨੀਅਨ ਦੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਟਰੱਕ ਓਪਰੇਟਰਜ਼ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ। ਕੋਰੋਨਾ ਜਿਹੀ ਮਹਾਂਮਾਰੀ ਦੇ ਕਾਰਨ ਕੰਮਕਾਜ ਪਹਿਲਾਂ ਬੰਦ ਹੋਣ ਕਾਰਨ ਕਮਾਈ ਘੱਟ ਹੋ ਰਹੀ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇ।